ਅਗਾਮੀ ਲੋਕ ਅਦਾਲਤ 8 ਮਾਰਚ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਿਟੀ ਦੀ ਤਿਮਾਹੀ ਬੈਠਕ ਆਯੋਜਿਤ
ਅਬਹੋਰ 16 ਜਨਵਰੀ 2025: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਬੈਠਕ ਦੀ ਪ੍ਰਧਾਨਗੀ ਕਰਦਿਆ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦੇ ਚੇਅਰਪਰਸਨ ਕਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਵਤਾਰ ਸਿੰਘ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 8 ਮਾਰਚ 2025 ਨੂੰ ਲੱਗ ਰਹੀ ਹੈ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇੱਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿੱਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿੱਚ ਅਰਜੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹੱਈਆ ਕੀਤੀ ਜਾਂֱ ਹੈ। ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚਲੱਦਾ ਹੋਵੇ ਉੱਥੇ ਹੀ ਅਰਜ਼ੀ ਦਿੱਤੀ ਜਾ ਸਕਦੀ ਹੈ। ਬੈਠਕ ਵਿੱਚ ਸ਼੍ਰੀ ਹੇਮ ਅੰਮ੍ਰਿਤ ਮਾਹੀ ਚੀਫ ਜੁਡੀਸ਼ੀਅਲ ਮਜਿਸਟਰੇਟ, ਰੂਚੀ ਸਵਪਨ ਸ਼ਰਮਾ ਸੀ.ਜੇ.ਐੱਮ ਕਮ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਿਟੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਸੁਭਾਸ਼ ਚੰਦਰ, ਜ਼ਿਲ੍ਹਾ ਅਟਾਰਨੀ ਵਜ਼ੀਰ ਚੰਦ, ਡੀ.ਐੱਸ.ਪੀ (ਐੱਚ) ਹਾਜ਼ਿਰ ਸਨ। ਬਾਕਸ ਲਈ ਪ੍ਰਸਤਾਵਿਤ, ਯੂ.ਟੀ.ਆਰ.ਸੀ ਕਮੇਟੀ ਦੀ ਤੀਜੀ ਤਿਮਾਹੀ ਮੀਟਿੰਗ ਹੋਈ, ਯੂ.ਟੀ.ਆਰ.ਸੀ ਕਮੇਟੀ ਦੀ ਤੀਜੀ ਤਿਮਾਹੀ ਮੀਟਿਗ ਸ਼੍ਰੀ ਅਵਤਾਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ, ਮਾਣਯੋਗ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜਿਲਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਨ੍ਹਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆ ਜਿਹਨਾ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੈਡਮ ਰੂਚੀ ਸਵਪਨ ਸ਼ਰਮਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜਿਲਕਾ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਹਵਾਲਾਤੀਆਂ ਦੀ ਸਮੀਖਿਆ ਦੀ ਤਿਮਾਹੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਸੁਭਾਸ਼ ਚੰਦਰ, ਸ਼੍ਰੀ ਆਸ਼ੂ ਭੱਟੀ ਡੀ.ਐੱਸ.ਪੀ, ਸਬ-ਜੇਲ੍ਹ ਫਾਜਿਲਕਾ ਨੇ ਹਿੱਸਾ ਲਿਆ।