Abohar NewsJobs & CareerPunjab News

ਬਲਾਕ ਖੂਈ ਖੇੜਾ ਵਿੱਚ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਮੁਹਿੰਮ ਦਾ ਮੁੱਖ ਮੰਤਵ ਸਾਰੇ ਬੱਚਿਆਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਕਰਨਾ ਹੈ: ਐੱਸ.ਐੱਮ.ਓ ਡਾ. ਗਾਂਧੀ

ਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਦੇਖ-ਰੇਖ ਵਿੱਚ ਬਲਾਕ ਖੂਈਖੇੜਾ ਵਿੱਚ ਪੈਂਟਾਵੈਲੈਂਟ ਵੈਕਸੀਨ ਤੋਂ ਵਾਂਝੇ ਬੱਚਿਆਂ ਦਾ ਟੀਕਾਕਰਨ ਮੁਹਿੰਮ 23 ਤੋਂ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ ਜੋ ਕਿਸੇ ਕਾਰਨ ਕਰਕੇ ਹੁਣ ਤੱਕ ਟੀਕਾਕਰਨ ਨਹੀਂ ਕਰਵਾ ਸਕੇ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ ਡਾ. ਗਾਂਧੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਾਰੇ ਬੱਚਿਆਂ ਦਾ ਪੂਰਨ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਵਿਭਾਗ ਦੀ ਤਰਫੋਂ ਐੱਸ.ਐੱਮ.ਓ ਡਾ.ਗਾਂਧੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦਾ ਪੂਰਨ ਤੌਰ ‘ਤੇ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਕੇ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬਲਾਕ ਖੂਈਖੇੜਾ ਅਧੀਨ ਆਉਂਦੀਆਂ ਝੁੱਗੀਆਂ-ਝੌਂਪੜੀਆਂ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਸੈਸ਼ਨ ਆਯੋਜਿਤ ਕੀਤੇ ਜਾਣਗੇ। ਝੁੱਗੀਆਂ, ਭੱਠਿਆਂ, ਬੇਸਮੈਂਟਾਂ, ਖੇਤਾਂ ਅਤੇ ਪੋਲਟਰੀ ਫਾਰਮਾਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਆਦਿ ਵਿੱਚ ਰਹਿੰਦੇ ਬੱਚੇ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਜਾਂ ਜਿਨ੍ਹਾਂ ਦਾ ਟੀਕਾਕਰਨ ਪੂਰਾ ਨਹੀਂ ਹੋਇਆ ਹੈ, ਨੂੰ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੱਚਿਆਂ ਦਾ 100 ਫੀਸਦੀ ਟੀਕਾਕਰਨ ਸਿਹਤ ਕਰਮਚਾਰੀਆਂ ਵੱਲੋਂ ਕੀਤਾ ਜਾਵੇਗਾ, ਜਿਸ ਨਾਲ ਬੱਚਿਆਂ ਨੂੰ ਹੈਪੇਟਾਈਟਸ (ਪੀਲੀਆ), ਪੋਲੀਓ, ਟੀ.ਬੀ, ਅੰਨ੍ਹਾਪਣ, ਡਿਪਥੀਰੀਆ, ਕਾਲੀ ਖਾਂਸੀ, ਟੈਟਨਸ, ਨਿਮੋਨੀਆ, ਖਸਰਾ ਅਤੇ ਰੁਬੇਲਾ, ਦਸਤ ਵਰਗੀਆਂ ਕਈ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾਵੇਗਾ।

Author: Abohar Live

Related Articles

Leave a Reply

Your email address will not be published. Required fields are marked *

Back to top button