Abohar NewsJobs & CareerPunjab News

ਨਸ਼ੇ ਤੋਂ ਪੀੜਿਤ ਲੋਕਾਂ ਦੇ ਇਲਾਜ ਲਈ ਜਿਲ੍ਹੇ ਵਿੱਚ 2 ਨਸ਼ਾ ਮੁਕਤੀ ਕੇਂਦਰ ਤੇ 09 ਓਟ ਕਲੀਨਿਕ ਕਾਰਜਸ਼ੀਲ: ਡਾ. ਲਹਿੰਬਰ ਰਾਮ

ਅਬੋਹਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਿਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਕਰਵਾਉਣ ਲਈ ਜਿਲ੍ਹੇ ਵਿੱਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿਲ੍ਹੇ ਦੇ ਸਿਵਲ ਸਰਜਨ ਡਾ. ਲਹਿੰਬਰ ਰਾਮ ਨੇ ਦਿੰਦਿਆਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਰ ਕੋਈ ਨਸ਼ੇ ਤੋਂ ਪੀੜਿਤ ਹੈ ਤਾਂ ਉਹ ਸਰਕਾਰ ਦੀ ਇਹ ਸਹੂਲਤ ਦਾ ਲਾਭ ਲੈ ਕੇ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਫਾਜਿਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਜਿੱਥੇ ਗੰਭੀਰ ਤੌਰ ਤੇ ਪੀੜਿਤਾਂ ਦਾ ਭਰਤੀ ਕਰਕੇ ਇਲਾਜ ਕੀਤਾ ਜਾਂਦਾ ਹੈ, ਇਹ ਇਲਾਜ ਪੂਰੀ ਤਰ੍ਹਾਂ ਮੁਫ਼ਤ ਹੈ। ਇਸ ਤੋਂ ਬਿਨ੍ਹਾਂ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਓਟ ਕਲੀਨਿਕ ਮੁੜ ਵਸੇਬਾ ਕੇਂਦਰ ਜੱਟਵਾਲੀ (ਫਾਜਿਲਕਾ) ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀ.ਐੱਚ.ਸੀ ਖੂਈਖੇੜਾ, ਡੱਬਵਾਲਾ ਕਲਾਂ, ਜੰਡਵਾਲਾ, ਭੀਮੇਸ਼ਾਹ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ। ਓਟ ਕਲੀਨਿਕ ਵਿਖੇ ਮਰੀਜ ਨੂੰ ਭਰਤੀ ਨਹੀਂ ਹੋਣਾ ਪੈਂਦਾ ਹੈ ਅਤੇ ਉਹ ਇੱਥੋਂ ਦਵਾਈ ਲਿਜਾ ਸਕਦਾ ਹੈ ਅਤੇ ਆਪਣੇ ਘਰ ਰਹਿ ਕੇ ਹੀ ਕੋਰਸ ਪੂਰਾ ਕਰ ਸਕਦਾ ਹੈ। ਸਿਵਲ ਸਰਜਨ ਡਾ. ਲਹਿੰਬਰ ਰਾਮ ਨੇ ਦੱਸਿਆ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਇਸ ਦਾ ਇਲਾਜ ਸੰਭਵ ਹੈ ਜਿਸ ਤੋਂ ਬਾਅਦ ਵਿਅਕਤੀ ਪੂਰੀ ਤਰ੍ਹਾਂ ਨਾਲ ਨਸ਼ੇ ਛੱਡ ਕੇ ਆਮ ਨਾਗਰਿਕ ਵਾਂਗ ਜੀਵਨ ਬਤੀਤ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਤੋਂ ਪੀੜਿਤ ਹਨ ਅਤੇ ਪਹਿਲਾਂ ਇਲਾਜ ਨਹੀਂ ਲੈ ਰਹੇ ਹਨ ਉਹ ਤੁਰੰਤ ਅਬੋਹਰ, ਫਾਜਿਲਕਾ ਅਤੇ ਜਲਾਲਾਬਾਦ ਦੇ ਸਰਕਾਰੀ ਹਸਪਤਾਲਾਂ ਵਿੱਚ ਮਨੋਰੋਗ ਮਾਹਿਰ ਨੂੰ ਮਿਲਣ। ਉਨ੍ਹਾਂ ਵੱਲੋਂ ਜਾਚ ਉਪਰੰਤ ਇਲਾਜ ਆਰੰਭ ਕੀਤਾ ਜਾਵੇਗਾ। ਜੇਕਰ ਭਰਤੀ ਕਰਨ ਦੀ ਜ਼ਰੂਰਤ ਹੋਈ ਤਾਂ ਭਰਤੀ ਕਰਕੇ ਇਲਾਜ ਸ਼ੁਰੂ ਕੀਤਾ ਜਾਵੇਗਾ ਅਤੇ 7 ਤੋਂ 10 ਦਿਨ ਹਸਪਤਾਲ ਵਿੱਚ ਰਹਿ ਕੇ ਇਲਾਜ ਕਰਵਾਉਣ ਨਾਲ ਮਰੀਜ਼ ਠੀਕ ਹੋ ਜਾਵੇਗਾ ਅਤੇ ਜਾਂ ਫਿਰ ਉਨ੍ਹਾਂ ਨੂੰ ਘਰ ਰਹਿ ਕੇ ਹੀ ਇਲਾਜ ਕਰਵਾਉਣ ਲਈ ਨਿਯਮਤ ਤੌਰ ਤੇ ਦਵਾਈ ਦਿੱਤੀ ਜਾਵੇਗੀ। ਮਨੋਰੋਗ ਮਾਹਿਰ ਡਾ. ਮਹੇਸ਼ ਕੁਮਾਰ ਅਤੇ ਫਾਜ਼ਿਲਕਾ ਨਸ਼ਾ ਮੁਕਤੀ ਕੇਂਦਰ ਦੀ ਇੰਚਾਰਜ ਡਾਕਟਰ ਪ੍ਰਿਕਸ਼ੀ ਅਰੋੜਾ ਨੇ ਦੱਸਿਆ ਕਿ ਸ਼ੁਰੂਆਤੀ ਦੌਰ ਵਿੱਚ ਕੁੱਝ ਦਿਨ ਮਰੀਜ ਨੂੰ ਰੋਜ਼ਾਨਾ ਹਸਪਤਾਲ ਵਿੱਚ ਆ ਕੇ ਦਵਾਈ ਲੈਣੀ ਹੁੰਦੀ ਹੈ। ਪਰ ਬਾਅਦ ਵਿੱਚ ਮਰੀਜ ਨੂੰ ਹਫਤੇ ਦੀ ਇਕੱਠੀ ਦਵਾਈ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਲਤ ਦੇ ਇਲਾਜ ਤੋਂ ਬਾਅਦ ਮਰੀਜ ਆਮ ਲੋਕਾਂ ਵਾਂਗ ਹੋ ਸਕਦਾ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਲੋਕ ਨਸ਼ੇ ਦੀ ਬਿਮਾਰੀ ਦਾ ਇਲਾਜ ਕਰਵਾਉਣਗੇ। ਉਨ੍ਹਾਂ ਨੇ ਕਿਹਾ ਕਿ ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਨਾਲ ਗੁਪਤ ਰੱਖੀ ਜਾਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਇਹਨਾ ਸੈਂਟਰਾਂ ਵਿੱਚ ਕੁੱਲ 4549 ਮਰੀਜ਼ ਲਾਭ ਲੈਣ ਲਈ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button