Abohar NewsPunjab News

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨਜ ਜੱਜ

ਪੰਜਾਬ: ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ–ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਂਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਿਤ ਮੁੱਦੇ, ਮੌਰਟਰੀਜ਼ ਨਾਲ ਸੰਬੰਧਿਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸੰਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਿਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Related Articles

Leave a Reply

Your email address will not be published. Required fields are marked *

Back to top button