Abohar NewsJobs & CareerPunjab News

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਕੀਤੀ ਚੈਕਿੰਗ,

ਯੂਰੀਆ ਖਾਦ ਦੀ ਜ਼ਿਲ੍ਹੇ ਵਿਚ ਕੋਈ ਘਾਟ ਨਹੀਂ-ਮੁੱਖ ਖੇਤੀਬਾੜੀ ਅਫ਼ਸਰ

ਅਬੋਹਰ: ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨ ਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖਾਦ ਵਿਕਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾਂ ਨੇ ਕੀਤੀ। ਗੱਲਬਾਤ ਕਰਦਿਆਂ ਡਾ. ਸੰਦੀਪ ਰਿਣਵਾਂ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿੱਚ ਯੂਰੀਆ ਖਾਦ ਦੀ ਕੋਈ ਘਾਟ ਨਹੀਂ ਹੈ ਅਤੇ ਫਿਰ ਵੀ ਕਿਸੇ ਵੀ ਕਾਲਾਬਜ਼ਾਰੀ ਅਤੇ ਜਮ੍ਹਾਂਖੋਰੀ ਦੀ ਕੋਸ਼ਿਸ ਨੂੰ ਰੋਕਣ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋਂ ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾਂ ਆਵੇ। ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਕਿ ਰੋਜ਼ਾਨਾ ਦੁਕਾਨ ਤੇ ਯੂਰੀਆ ਖਾਦ ਦਾ ਸਟਾਕ ਬੋਰਡ ਵਿੱਚ ਸਟਾਕ ਵਿੱਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਯੂਰੀਆ ਖਾਦ ਦੀ ਘਾਟ ਨਹੀਂ ਹੈ ਅਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਘਬਰਾਹਟ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਨੇ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਯੂਰੀਆ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿੱਚੋਂ ਰੋਜਾਨਾ ਕੱਢਿਆ ਜਾਵੇ ਤਾਂ ਖਾਦ ਦੀ ਸਪਲਾਈ ਵਿੱਚ ਕੋਈ ਵਿਗਨ ਨਾ ਪਵੇ। ਉਨਾਂ ਕਿਹਾ ਕਿ ਡੀਲਰਾਂ/ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਿਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

Author: Abohar Live

Related Articles

Leave a Reply

Your email address will not be published. Required fields are marked *

Back to top button