Abohar NewsJobs & CareerPunjab News

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਬੋਹਰ: ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐੱਨ.ਐੱਸ.ਐੱਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿਚ ਖਲਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਤੀ ਤੇ ਵਹੀਕਲ ਦੀ ਵਰਤੋਂ ਕਰਨ ਤੇ ਰੋਕ ਲਗਾਉਣੀ ਜਰੂਰੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ-ਕਾਪਟਰ (ਡਰੋਨ ਕੈਮਰੇ) ਆਦਿ ਉਡਾਉਣ ਤੇ ਪਾਬੰਦੀ ਲਗਾਈ ਹੈ। ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਵਾਇਰਲੈਸ ਮੋਨੀਟਰਿੰਗ ਓਰਗਨਾਈਜੇਸ਼ਨ ਵੱਲੋਂ ਕੀਤੇ ਗਏ ਸਰਵੇ ਮੁਤਾਬਿਕ ਪੰਜਾਬ ਦੇ ਅੰਤਰ-ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਦੀ ਐਕਟੀਵਿਟੀ ਪਾਈ ਗਈ ਹੈ। ਇਸ ਲਈ ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜਰੂਰੀ ਹਨ।

Author: Abohar Live

Related Articles

Leave a Reply

Your email address will not be published. Required fields are marked *

Back to top button