ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ 08 ਜਨਵਰੀ 2025 ਨੂੰ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਅਬੋਹਰ: ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਮਾਰਗ ਦਰਸ਼ਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬ੍ਰਿਜ ਮੋਹਨ ਸਿੰਘ ਬੇਦੀ ਦੀ ਪ੍ਰੇਰਨਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ ਕੁਮਾਰ ਅੰਗੀ ਦੀ ਅਗਵਾਈ ਵਿੱਚ 8 ਜਨਵਰੀ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ। ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਦੀ ਅਗਵਾਈ ਵਿੱਚ ਆਤਮ ਵੱਲਭ ਸਕੂਲ ਫਾਜ਼ਿਲਕਾ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਐੱਨ.ਸੀ.ਸੀ,ਪੀਟੀ ਸ਼ੋ, ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ਼ ਨੇ ਭਾਗ ਲਿਆ ਅਤੇ ਚੱਲ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਚੋਣ ਲਈ ਚੋਣ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਲਈ ਉੱਚ ਕੋਟੀ ਦੀਆਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨੂੰ ਸਮਰਪਿਤ ਆਈਟਮਾਂ ਦੀ ਚੋਣ ਕੀਤੀ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ ਫਾਜ਼ਿਲਕਾ ਵੱਲੋਂ ਸਮੁੱਚੇ ਪ੍ਰੋਗਰਾਮ ਦੀ ਦੇਖ-ਰੇਖ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਜੋ ਲਗਾਤਾਰ ਰਿਹਰਸਲਾਂ ਦੀ ਚੈਕਿੰਗ ਕਰੇਗੀ। ਰਿਹਰਸਲ ਚੈਕਿੰਗ ਦੀਆਂ ਮਿਤੀ ਬਾਰੇ ਵੀ ਸੰਬੰਧਿਤ ਸਕੂਲਾਂ ਨੂੰ ਦੱਸਿਆ ਗਿਆ। ਉਹਨਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣ। ਇਸ ਮੌਕੇ ਤੇ ਪ੍ਰਿੰਸੀਪਲ ਸੰਗੀਤਾ ਤਿੰਨਾ, ਪ੍ਰਿੰਸੀਪਲ ਸਮ੍ਰਿਤੀ ਕਟਾਰੀਆ, ਪ੍ਰਿੰਸੀਪਲ ਗੁਰਦੀਪ ਕੁਮਾਰ, ਪ੍ਰਿੰਸੀਪਲ ਰਜਿੰਦਰ ਵਿਖੌਨਾ, ਹੈੱਡ ਮਾਸਟਰ ਸਤਿੰਦਰ ਬੱਤਰਾ, ਹੈੱਡ ਮਿਸਟਰਸ ਜੋਤੀ ਸੇਤੀਆ, ਗੁਰਛਿੰਦਰਪਾਲ ਸਿੰਘ, ਵਿਜੇ ਪਾਲ, ਪ੍ਰਿੰਸੀਪਲ ਨੀਤੂ ਅਰੋੜਾ, ਸਤਿੰਦਰ ਸੱਚਦੇਵਾ, ਹਰਸ਼ ਜੁਨੇਜਾ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਵੱਖ-ਵੱਖ ਸਕੂਲਾਂ ਤੋਂ ਗਤੀਵਿਧੀਆਂ ਦੇ ਇੰਚਾਰਜ਼ ਮੌਜੂਦ ਸਨ।
Author: Abohar Live