ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮ ਪਤਨੀ ਨੇ ਸਾਬੂਆਣਾ ਗਊਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ
ਅਬੋਹਰ: ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਪਤਨੀ ਖੁਸ਼ਬੂ ਸਾਵਨਾ, ਸੁੱਖਾ ਸਵਨਾ ਸਮੇਤ ਸਾਬੂਆਣਾ ਵਿਖੇ ਬਣੀ ਗਊਸ਼ਾਲਾ ਵਿਖੇ ਪਹੁੰਚ ਕੇ ਗਊ ਵੰਸ਼ ਨੂੰ ਗੁੜ ਖਵਾ ਕੇ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਗਊ ਵੰਸ਼ ਦੀ ਸੰਭਾਲ ਲਈ ਜਿੱਥੇ ਗਊਸ਼ਾਲਾ ਸਟਾਫ ਵੱਲੋਂ ਰੱਖ-ਰਖਾਵ ਕੀਤਾ ਜਾਂਦਾ ਹੈ ਉੱਥੇ ਵੱਖ-ਵੱਖ ਸਮਾਜ ਸੇਵੀਆਂ ਵੱਲੋਂ ਰੱਖ ਰਖਾਵ ਵਾਸਤੇ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਵਿਧਾਇਕ ਸ਼੍ਰੀ ਸਵਨਾ ਨੇ ਕਿਹਾ ਕਿ ਗਊਸ਼ਾਲਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 4 ਸ਼ੈੱਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੈੱਡਾਂ ਦੀ ਉਸਾਰੀ ਨਾਲ ਗਊ ਵੰਸ਼ ਨੂੰ ਹੋਰ ਬਿਹਤਰ ਤਰੀਕੇ ਨਾਲ ਰੱਖਿਆ ਜਾ ਸਕੇਗਾ। ਉਨ੍ਹਾਂ ਆਖਿਆ ਕਿ ਗਊ ਵੰਸ਼ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਊ ਵੰਸ਼ ਦੀ ਬਿਹਤਰੀ ਲਈ ਸਮਾਜ ਸੇਵਾ ਕਾਰਜਾਂ ਵਿੱਚ ਹਰ ਇਕ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਊ ਵੰਸ਼ ਨੂੰ ਸਹਿਤ ਪੱਖੋਂ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੇ ਰੱਖ ਰਖਾਵ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ, ਇਸ ਲਈ ਸਮਾਜ ਸੇਵੀਆ ਨੂੰ ਦਾਨ ਪੁੰਨ ਦੀ ਸੇਵਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਊ ਵੰਸ਼ ਦੀ ਭਲਾਈ ਲਈ ਜਿੰਨੀ ਸੇਵਾ ਅਰਪਨ ਕੀਤੀ ਜਾਵੇ, ਉਨ੍ਹੀ ਘੱਟ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਮੌਜੂਦ ਸੀ।
Author: Abohar Live