ਡੀ.ਡੀ.ਪੀ.ਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ

ਅਬੋਹਰ: ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਕੈਟਲ ਪੌਂਡ ਸਲੇਮਸ਼ਾਹ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸਲੇਮਸ਼ਾਹ ਵਿਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਚਲਾਈ ਜਾ ਰਹੀ ਸਰਕਾਰੀ ਜਿਲ੍ਹਾ ਐਨੀਮਲ ਵੈੱਲਫੇਅਰ ਕੈਟਲ ਪੌਂਡ ਵਿੱਚ 1300 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਕੈਟਲ ਪੌਂਡ ਦੀ ਸਮੇਂ-ਸਮੇਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਵੀ ਕੀਤੀ ਜਾਂਦੀ ਹੈ। ਇਸ ਮੌਕੇ ਗਊਸ਼ਾਲਾ ਦੇ ਕੇਅਰਟੇਕਰ ਸ਼੍ਰੀ ਸੋਨੂ ਕੁਮਾਰ ਨੇ ਗਊਸਾ਼ਲਾ ਵਿਖੇ ਚੱਲ ਰਹੇ ਤੇ ਹੋਣ ਵਾਲੇ ਹੋਰ ਕੰਮਾਂ ਦੀ ਜਾਣਕਾਰੀ ਡੀ.ਡੀ.ਪੀ.ਓ ਨੂੰ ਦੱਸੀ। ਉਨ੍ਹਾਂ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਜੋ ਵੀ ਕੰਮ ਇਸ ਕੈਟਲ ਪੌਂਡ ਵਿੱਚ ਅਧੂਰੇ ਹਨ ਜਾਂ ਪੈਂਡਿੰਗ ਪਏ ਹਨ ੳਨ੍ਹਾਂ ਕੰਮਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਵੱਲੋਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਕੈਂਟਲ ਪੌਂਡ ਵਿਖੇ ਤੂੜੀ ਚਾਰੇ ਆਦਿ ਦੀ ਘਾਟ ਨਹੀਂ ਆਉਣ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਸੇਵਾ ਪੁੰਨ ਦਾ ਫਰਜ ਨਿਭਾਉਂਦਿਆਂ ਗਊਵੰਸ਼ ਨੂੰ ਗੁੜ ਵੀ ਖੁਵਾਇਆ ਗਿਆ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਗਊਵੰਸ਼ ਦੀ ਸਿਹਤ ਦੀ ਸੁਰੱਖਿਆ ਅਤੇ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਤਸੱਲੀਬਖਸ਼ ਢੰਗ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ-ਸਮੇ ਤੇ ਗਊਵੰਸ਼ ਦੇ ਹਿੱਤ ਲਏ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਸੜਕਾ ਤੇ ਘੁੰਮ ਰਹੇ ਬੇਸਹਾਰਾ ਗਊਵੰਸ਼ ਨੂੰ ਕੈਟਲ ਪੌਂਡ ਵਿਖੇ ਭੇਜਿਆ ਜਾਵੇਗਾ।
Author: Abohar Live