ਫਾਜ਼ਿਲਕਾ ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਅਬੋਹਰ 04 ਜਨਵਰੀ: ਸਰਦੀ ਰੁੱਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ ਤੇ ਰੱਖਣਾ ਚਾਹੀਦਾ ਹੈ ਤਾਂ ਜੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ ਤੇ ਰੋਸ਼ਨੀ ਨਜ਼ਰ ਆਵੇ। ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾ ਵਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਐੱਸ.ਡੀ.ਐੱਮ ਨੇ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਹੀਕਲ ਦੀ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਹੀਕਲ ਚਲਾਉਂਦੇ ਸਮੇਂ ਆਲੇ-ਦੁਆਲੇ ਦੀ ਆਵਾਜ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਧੁੰਦ ਦੋਰਾਨ ਵਹੀਕਲ ਸੜਕ ਤੇ ਬਣੀ ਹੋਈ ਲੇਨ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ ਅਤੇ ਵਹੀਕਲ ਓਵਰਟੇਕ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਇਸੇ ਤਰਾਂ ਜੇਕਰ ਸੜਕ ਤੇ ਚੱਲਦੇ ਸਮੇਂ ਵਾਹਨ ਰੋਕਣਾ ਪਵੇ ਤਾਂ ਸੜਕ ਤੋਂ ਥੱਲੇ ਉਤਾਰ ਕੇ ਇਸ ਤਰਾਂ ਰੋਕਿਆ ਜਾਵੇ ਕਿ ਪਿੱਛੇ ਤੋਂ ਆ ਰਹੇ ਵਾਹਨ ਨਾਲ ਟੱਕਰ ਦੀ ਸੰਭਾਵਨਾ ਨਾ ਰਹੇ। ਹਮੇਸ਼ਾ ਆਪਣੇ ਵਹੀਕਲ ਦੀਆਂ ਬਾਰੀਆਂ ਸਾਫ ਰੱਖੀਆਂ ਜਾਣ ਤੇ ਵਹੀਕਲਾਂ ਵਿਚਕਾਰ ਜ਼ਰੂਰਤ ਅਨੁਸਾਰ ਦੂਰੀ ਲਾਜਮੀ ਬਣਾ ਕੇ ਰੱਖੀ ਜਾਵੇ ਤਾਂ ਜੋ ਵਹੀਕਲ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।
Author: Abohar Live