Abohar NewsPunjab News

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ 21 ਨੂੰ

ਅਬੋਹਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ 21 ਦਸੰਬਰ ਨੂੰ ਹੋਵੇਗੀ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਦਿੱਤੀ ਹੈ।  ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸੰਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਿਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਿਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐੱਮਜ਼ ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐੱਮਜ਼ ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਡਾਊਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਹੈ। ਇਸ ਲਈ ਅਬੋਹਰ ਦੇ ਤਹਿਸੀਲਦਾਰ ਰਟਰਨਿੰਗ ਅਫ਼ਸਰ ਹੋਣਗੇ।

Author: Abohar Live

Related Articles

Leave a Reply

Your email address will not be published. Required fields are marked *

Back to top button