ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ
ਸ਼ਹੀਦਾਂ ਦੀ ਸਮਾਧੀ ਆਸਫਵਾਲਾ ਲਈ 10 ਲੱਖ ਦੀ ਗ੍ਰਾਂਟ ਦੀ ਦੇਣ ਦਾ ਕੀਤਾ ਐਲਾਨ - ਟਰਾਂਸਪੋਰਟ ਵਿਭਾਗ ਨੇ ਸਾਲ 2024-25 ਦੌਰਾਨ 1274.46 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ

ਅਬੋਹਰ: 76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ, ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉੱਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ। ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।