ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਕੀਤਾ ਜਾਵੇਗਾ ਆਯੋਜਿਤ
ਅਬੋਹਰ: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ 2025 ਨੂੰ ਸਰਕਾਰੀ ਕਾਲਜ (ਲੜਕੀਆਂ), ਜ਼ਲਾਲਾਬਾਦ ਵਿੱਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਵੈਸ਼ਾਲੀ ਨੇ ਦਿੱਤੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਕਾਨਫਰੰਸ ਪ੍ਰੋਗਰਾਮ ਦੌਰਾਨ ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਬੈਂਕ, ਐੱਸ.ਸੀ ਕਾਰਪੋਰੇਸ਼ਨ, ਬੈਂਕਫਿੰਕੋ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਵਿਭਾਗ ਵੱਲੋਂ ਸਟਾਲ ਅਤੇ ਫਲੈਕਸ ਲਗਾ ਕੇ ਆਉਣ ਵਾਲੇ ਪ੍ਰਾਰਥੀਆਂ ਨੂੰ ਵਿਭਾਗ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਸਵੇਰੇ 10:30 ਵਜੇ ਸਰਕਾਰੀ ਕਾਲਜ (ਲੜਕੀਆਂ), ਜਲਾਲਾਬਾਦ ਵਿਖੇ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੀ (ਦਸਵੀਂ, ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ) ਨੌਜਵਾਨ ਕਾਨਫਰੰਸ ਵਿੱਚ ਸ਼ਮੂਲੀਅਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕੈਰੀਅਰ ਕਾਨਫਰੰਸ ਨੌਜਵਾਨਾਂ ਲਈ ਸੁਨਹਿਰਾ ਮੌਕਾ ਸਾਬਿਤ ਹੋਵੇਗਾ ਤੇ ਕੈਰੀਅਰ ਪ੍ਰਤੀ ਗਿਆਨ ਵਿੱਚ ਵਾਧਾ ਹੋਵੇਗਾ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਕਰਮਚਾਰੀ ਸ਼੍ਰੀ ਰਾਜ ਸਿੰਘ, ਪਲੇਸਮੈਂਟ ਅਫ਼ਸਰ 79861-15001 ਨਾਲ ਸੰਪਰਕ ਕੀਤਾ ਜਾ ਸਕਦਾ ਹੈ।