ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼- ਡਾ. ਕਵਿਤਾ ਸਿੰਘ ਪਲਸ ਪੋਲੀਓ ਮੁਹਿੰਮ
ਹੇਠ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ:- ਡਾਕਟਰ ਐਰਿਕ ਐਡੀਸਨ
ਅਬੋਹਰ: ਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਵਿਖੇ ਵਿਧਾਇਕ ਨਰਿੰਦਰ ਪਾਲ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਡਾਕਟਰ ਕਵਿਤਾ ਸਿੰਘ ਐੱਸ.ਐੱਮ.ਓ ਡਾਕਟਰ ਐਡੀਸਨ ਐਰਿਕ ਨਾਲ ਸੀ। ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ’ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ। ਉਹਨਾਂ ਨੇ ਦੱਸਿਆ ਕਿ ਜਿਲ੍ਹਾ ਫਾਜ਼ਿਲਕਾ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ 73234 ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੌਕੇ ਕਾਰਜਕਾਰੀ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਜਿਲਾ ਫਾਜ਼ਿਲਕਾ ਅੰਦਰ 561 ਬੂਥਾਂ ਵਿਖੇ ਟੀਮਾਂ ਵੱਲੋਂ 73234 ਬੱਚਿਆ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨਾਂ ਨੂੰ 9 ਤੇ 10 ਦਸੰਬਰ ਨੂੰ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ 561 ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ ਨੇ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ ਮੋਬਾਇਲ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀ ਹੈ। ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਮੁਲਾਜਮਾਂ ਤੋਂ ਇਲਾਵਾ ਪੋਲੀਓ ਟੀਮ ’ਚ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਨਰਸਿੰਗ ਵਿਦਿਆਰਥਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਵੱਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਜ਼ਿਲੇ ਅੰਦਰ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਦੀ ਪੜਤਾਲ ਲਈ ਸੁਪਰਵਾਈਜਰ ਵੀ ਲਗਾਏ ਗਏ ਹਨ। ਉਹਨਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਵੱਲੋਂ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਜਿਲੇ ਦਾ ਕੋਈ ਵੀ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।
Author: Abohar Live