Abohar NewsJobs & CareerPunjab News

ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ

ਫਾਜ਼ਿਲਕਾ: ਫਾਜ਼ਿਲਕਾ ਦੇ SSP ਸ. ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ, ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ। ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ SSP ਵਰਿੰਦਰ ਸਿੰਘ ਬਰਾੜ ਨੇ ਵਿਦਿਆਰਥੀ ਅਤੇ ਖਿਡਾਰੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਭੇਂਟ ਕੀਤੀਆਂ। SSP ਵਰਿੰਦਰ ਸਿੰਘ ਬਰਾੜ ਆਖਦੇ ਹਨ ਕਿ ਕਿਤਾਬਾਂ ਚਰਿੱਤਰ ਨਿਰਮਾਣ ਅਤੇ ਸ਼ਖਸ਼ੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਕਿਹਾ ਕਿ ਜਦੋ ਅਸੀਂ ਵਿਦਿਆਰਥੀਆਂ ਅਤੇ ਸਾਡੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਾਂਗੇ ਤਾਂ ਅਜਿਹਾ ਕਰਦੇ ਹੋਏ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਭੂਮਿਕਾ ਨਿਭਾ ਰਹੇ ਹੋਵਾਂਗੇ। ਉਹਨਾਂ ਨੇ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਚੰਗੀਆਂ ਕਿਤਾਬਾਂ ਨਾਲ ਜੁੜ ਕੇ ਉਹ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨਗੇ । SSP ਨੇ ਆਖਿਆ ਕਿ ਕਿਤਾਬ ਨੂੰ ਉਪਹਾਰ ਵਜੋਂ ਦੇਣ ਦਾ ਫਾਇਦਾ ਇਹ ਹੁੰਦਾ ਹੈ ਕਿ ਇਹ ਕਿਤਾਬ ਨੂੰ ਜਿੱਥੇ ਉਪਹਾਰ ਪ੍ਰਾਪਤ ਕਰਨ ਨਾਲ ਵਾਲਾ ਵਿਦਿਆਰਥੀ ਜਾਂ ਨੌਜਵਾਨ ਪੜ੍ਹਦਾ ਹੈ ਉੱਥੇ ਹੀ ਉਸਦੇ ਪਰਿਵਾਰ ਦੇ ਲੋਕ ਵੀ ਇਸ ਨੂੰ ਪੜ੍ਹ ਸਕਦੇ ਹਨ। ਇਸ ਤੋਂ ਬਿਨ੍ਹਾਂ ਇੱਕ ਕਿਤਾਬ ਲਗਾਤਾਰ ਤੁਹਾਡੇ ਘਰ ਵਿੱਚ ਹਾਜ਼ਰ ਰਹਿੰਦੀ ਹੈ ਤਾਂ ਉਸ ਨੂੰ ਬਾਅਦ ਵਿੱਚ ਵੀ ਪੜ੍ਹਿਆ ਜਾ ਸਕਦਾ ਹੈ। SSP ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ ਨੌਜਵਾਨ ਜਦੋਂ ਚੰਗੀਆਂ ਕਿਤਾਬਾਂ ਨਾਲ ਸਾਂਝ ਪਾਉਣਗੇ ਤਾਂ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ ਨਿਖਾਰ ਆਵੇਗਾ। ਉਹਨਾਂ ਨੇ ਕਿਹਾ ਕਿ ਕਿਤਾਬਾਂ ਸਾਡੇ ਮਨੋਬਲ ਨੂੰ ਵੀ ਵਧਾਉਂਦੀਆਂ ਹਨ ਅਤੇ ਚੰਗੇ ਮਾੜੇ ਦਾ ਫਰਕ ਵੀ ਸਮਝਾਉਂਦੀਆਂ ਹਨ। ਉਹਨਾਂ ਨੇ ਆਖਿਆ ਕਿ ਜਦੋਂ ਸਾਡੇ ਨੌਜਵਾਨ ਚੰਗੇ ਮਾੜੇ ਦੇ ਫਰਕ ਨੂੰ ਸਮਝ ਕੇ ਇੱਕ ਆਦਰਸ਼ ਸਮਾਜ ਸਿਰਜਣ ਪ੍ਰਤੀ ਸੁਚੇਤ ਹੋਣਗੇ ਤਾਂ ਸਾਡਾ ਸਮਾਜ ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਹੋਵੇਗਾ।

Author: Abohar Live

Related Articles

Leave a Reply

Your email address will not be published. Required fields are marked *

Back to top button