ਆਓ ਨਿਡਰ ਅਤੇ ਨਿਰਪੱਖ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੀਏ- ਡਾ. ਲਹਿੰਬਰ ਰਾਮ ਸਿਵਲ ਸਰਜਨ

ਅਬੋਹਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਡਾ. ਲਹਿੰਬਰ ਰਾਮ ਸਿਵਲ ਸਰਜਨ, ਫਾਜਿਲਕਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਸਮੂਹ ਜਿਲ੍ਹਾ ਅਧਿਕਾਰੀਆਂ ਅਤੇ ਦਫਤਰੀ ਸਟਾਫ ਨੇ ਭਾਗ ਲਿਆ। ਇਸ ਮੌਕੇ ਡਾ. ਲਹਿੰਬਰ ਰਾਮ ਨੇ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਿਡਰ ਅਤੇ ਨਿਰਪੱਖ ਹੋ ਕੇ ਕਰਨੀ ਚਾਹੀਦੀ ਹੈ ਅਤੇ ਜਿੰਮੇਵਾਰ ਨਾਗਰਿਕ ਦੇ ਤੌਰ ਤੇ ਵੋਟ ਜਰੂਰ ਪਾਉਣੀ ਚਾਹੀਦੀ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਵੱਲੋਂ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਅਤੇ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਾਰੀਆਂ ਚੋਣਾ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਪ੍ਰਣ ਕੀਤਾ ਗਿਆ। ਇਸ ਮੌਕੇ ਡਾ. ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਐਰਿਕ ਸੀਨੀਅਰ ਮੈਡੀਕਲ ਅਫ਼ਸਰ, ਡਾ. ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਰਾਜੇਸ਼ ਕੁਮਾਰ ਡੀ.ਪੀ.ਐੱਮ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਹਰਮੀਤ ਸਿੰਘ ਦਿਵਸ਼ ਕੁਮਾਰ ਅਤੇ ਦਫ਼ਤਰੀ ਸਟਾਫ਼ ਹਾਜਿਰ ਸੀ।
Author: Abohar Live