ਗਣਤੰਤਰ ਦਿਵਸ ਮਨਾਉਣ ਸੰਬੰਧੀ ਹੋਈ ਬੈਠਕ ਸਾਰੇ ਵਿਭਾਗ ਤਨਦੇਹੀ ਨਾਲ ਦਿੱਤੇ ਗਏ ਕੰਮਾਂ ਨੂੰ ਪੂਰਾ ਕਰਨ

ਅਬੋਹਰ: ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਇੱਕ ਬੈਠਕ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗਾਂ ਨੂੰ ਦਿੱਤੇ ਗਏ ਕੰਮ ਨੂੰ ਤਨਦੇਹੀ ਨਾਲ ਪੂਰਾ ਕਰਨ। ਉਹਨਾਂ ਨੇ ਕਿਹਾ ਕਿ ਗਣਤੰਤਰ ਦਿਵਸ ਦੇਸ਼ ਵਿੱਚ ਆਜ਼ਾਦੀ ਤੋਂ ਬਾਅਦ ਸੰਵਿਧਾਨ ਲਾਗੂ ਹੋਣ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਇੱਕ ਲੋਕਤੰਤਰ ਭਾਰਤ ਦੇਸ਼ ਦਾ ਕੌਮੀ ਤਿਉਹਾਰ ਹੈ। ਇਸ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਨੇ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਭਗਤੀ ਅਤੇ ਸੱਭਿਆਚਾਰ ਤੇ ਵਿਰਾਸਤ ਨਾਲ ਸੰਬੰਧਿਤ ਸੱਭਿਆਚਾਰਕ ਪ੍ਰੋਗਰਾਮ ਵੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਸ ਬੈਠਕ ਵਿੱਚ ਡੀ.ਐੱਸ.ਪੀ ਬਲਕਾਰ ਸਿੰਘ, ਤਹਿਸੀਲਦਾਰ ਸ਼੍ਰੀ ਨਵੀਨ ਛਾਬੜਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਿਰਮਲ ਸਿੰਘ, ਡਿਪਟੀ ਡੀ.ਈ.ਓ ਪੰਕਜ ਅੰਗੀ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਗੁਰਦਾਸ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਸੁਪਰਡੈਂਟ ਪ੍ਰਦੀਪ ਗੱਖੜ ਅਤੇ ਪਵਨ ਨਿਰਾਣੀਆਂ ਹਾਜ਼ਿਰ ਸਨ।