31 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਅਸਲਾਧਾਰਕ ਅਸਲਾ ਲਾਇਸੰਸ ਸੰਬੰਧੀ ਸਰਵਿਸ ਸੇਵਾ ਕੇਂਦਰ ਰਾਹੀਂ ਈ ਸੇਵਾ ਪੋਰਟਲ ਤੋਂ ਲੈਣ
ਅਬੋਹਰ ਲਾਈਵ: ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ 1 ਜਨਵਰੀ 2020 ਤੋਂ ਬਾਅਦ ਅਸਲਾਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸੰਬੰਧੀ ਈ ਸੇਵਾ ਪੋਰਟਲ ਵਿੱਚ ਕੋਈ ਸਰਵਿਸ ਨਹੀ ਲਈ ਗਈ, ਉਹ 31 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਅਸਲਾ ਲਾਇਸੰਸ ਸੰਬੰਧੀ ਕੋਈ ਵੀ ਸਰਵਿਸ ਆਪਣੇ ਨਜ਼ਦੀਕੀ ਸੇਵਾ ਕੇਂਦਰ ਰਾਹੀਂ ਈ ਸੇਵਾ ਪੋਰਟਲ ਤੋਂ ਪ੍ਰਾਪਤ ਕਰਨ। ਪੰਜਾਬ ਸਰਕਾਰ ਦੇਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਜੋ ਅਸਲਾਧਾਰਕ ਹਨ, ਜਿਨ੍ਹਾਂ ਵੱਲੋਂ ਆਪਣੇ ਅਸਲਾ ਲਾਇਸੰਸ ਸੰਬੰਧੀ 1 ਜਨਵਰੀ 2020 ਤੋਂ ਬਾਅਦ ਈ-ਸੇਵਾ ਪੋਰਟਲ ਵਿੱਚ ਕਿਸੇ ਤਰ੍ਹਾਂ ਦੀ ਸਰਵਿਸ ਨਹੀਂ ਲਈ ਗਈ। ਉਹ ਉਕਤ ਮਿਤੀ ਤੋਂ ਪਹਿਲਾਂ-ਪਹਿਲਾਂ ਇਹ ਸੇਵਾ ਲੈਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਰਧਾਰਤ ਮਿਤੀ ਅੰਦਰ ਸੇਵਾ ਨਾ ਪ੍ਰਾਪਤ ਕਰਨ ਦੀ ਸੂਰਤ ਵਿੱਚ 1 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ ਸੰਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਵੀ ਸਰਵਿਸ ਮੁਹੱਈਆ ਨਹੀਂ ਕਰਵਾਈ ਜਾਵੇਗੀ।
Author: Abohar Live