ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ

ਅਬੋਹਰ ਲਾਈਵ: ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਣ। ਇਸੇ ਤਰ੍ਹਾਂ ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨੂੰ ਇਸ ਸੰਬੰਧੀ ਜਾਗਰੂਕਤਾ ਲਈ ਵਾਲ ਪੇਟਿੰਗ ਆਦਿ ਕਰਵਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਕਿ ਇਸ ਮੁਹਿੰਮ ਦੇ ਅਧੀਨ ਕਿਹੜੀਆਂ-ਕਿਹੜੀਆਂ ਹੋਰ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਡੀ.ਐੱਸ.ਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ 440 ਸਕੂਲਾਂ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ ਕਰਵਾਏ ਗਏ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਨਵੀਨ ਗਡਵਾਲ ਨੇ ਵਧੇਰੇ ਜਾਣਕਾਰੀ ਦਿੰਦਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ, ਨਵੀਂ ਦਿੱਲੀ ਵੱਲੋਂ ਸਾਲ 2020-21 ਦੌਰਾਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਪ੍ਰਿੰਸੀਪਲ ਸਤਿੰਦਰ ਬੱਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਪ੍ਰਤਿਨਿੱਧ ਵੀ ਹਾਜ਼ਿਰ ਸਨ।
Author: Abohar Live