ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਿਸਾਨਾਂ ਵੱਲੋਂ ਖਰੀਦੀਆਂ ਮਸ਼ੀਨਾਂ ਦੀ ਕੀਤੀ ਗਈ ਭੌਤਿਕ ਪੜਤਾਲ

ਅਬੋਹਰ: ਸਬ ਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ (ਸਮੈਮ) ਸਕੀਮ ਤਹਿਤ ਬਲਾਕ ਫਾਜ਼ਿਲਕਾ ਦੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖਰੀਦੀਆਂ ਗਈਆਂ ਮਸ਼ੀਨਾਂ ਦੀ ਖੇਤੀਬਾੜੀ ਵਿਭਾਗ ਵੱਲੋਂ ਸਥਾਨਕ ਐੱਮ.ਆਰ ਕਾਲਜ ਵਿਖੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਵੈਰੀਫਿਕੇਸ਼ਨ ਦੇ ਕਾਰਜ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੈਰੀਫਿਕੇਸ਼ਨ ਉਪਰੰਤ ਸਰਕਾਰ ਵੱਲੋਂ ਨਿਰਧਾਰਿਤ ਸਬਸਿਡੀ ਯੋਗ ਲਾਭਪਾਤਰੀਆਂ ਦੇ ਖਾਤੇ ਵਿੱਚ ਆ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਹਨਾਂ ਨੇ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਕਿਸਾਨਾਂ ਨੂੰ ਆਖਿਆ ਕਿ ਉਹ ਆਪਣੀ ਰਹਿੰਦ-ਖੂੰਹਦ,ਪਰਾਲੀ ਦੀ ਸੰਭਾਲ ਤੋਂ ਬਾਅਦ ਹੋਰ ਕਿਸਾਨਾਂ ਨੂੰ ਵੀ ਇਹ ਮਸ਼ੀਨਾਂ ਕਿਰਾਏ ਤੇ ਉਪਲੱਬਧ ਕਰਾਉਣ ਤਾਂ ਜੋ ਇਹਨਾਂ ਰਾਹੀਂ ਜਿਆਦਾ ਤੋਂ ਜਿਆਦਾ ਪਰਾਲੀ ਦੀ ਸੰਭਾਲ ਹੋ ਸਕੇ। ਡਾ. ਸੰਦੀਪ ਰਿਣਵਾ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੱਡੀ ਪੱਧਰ ਤੇ ਕਿਸਾਨਾਂ ਨੂੰ ਮਸ਼ੀਨਾਂ ਉਪਲੱਬਧ ਕਰਵਾਈਆਂ ਗਈਆਂ ਹਨ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਾਂ ਦੀ ਢੁੱਕਵਾਂ ਇਸਤੇਮਾਲ ਕਰਨ ਲਈ ਲਗਾਤਾਰ ਤਕਨੀਕੀ ਜਾਣਕਾਰੀ ਦੇ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਬਸਿਡੀ ਵਾਲੀਆਂ ਮਸ਼ੀਨਾਂ ਜਿਸ ਵਿੱਚ ਰੋਟਾਵੇਟਰ, ਕੰਬਾਈਨ ਲੇਜਰ ਲੇਬਰਰ ਆਦਿ ਹੋਰ ਕਈ ਖੇਤੀਬਾੜੀ ਸੰਦ ਹਨ। ਇਸ ਮੌਕੇ ਡਾ. ਬਲਦੇਵ ਸਿੰਘ ਖੇਤੀਬਾੜੀ ਅਫਸਰ, ਡਾ. ਸ਼ੈਫਾਲੀ ਏ.ਡੀ.ਓ, ਰਾਜਦਵਿੰਦਰ ਬੀ.ਟੀ.ਐੱਮ, ਡਾ. ਕੁਲਦੀਪ ਸਿੰਘ, ਤਰਸੇਮ ਸਿੰਘ, ਸੁਖਦੀਪ ਸਿੰਘ ਆਦਿ ਮੌਜੂਦ ਸਨ।
Author: Abohar Live