ਸੁਖਮਨ ਕੌਰ ਨੇ ਕੁਇਜ ਮੁਕਾਬਲੇ ‘ਚ ਪੰਜਾਬ ਵਿੱਚ ਪਹਿਲਾ ਸਥਾਨ ਹਾਸਿਲ ਕਰ ਚਮਕਾਇਆ ਲੰਬੀ ਦਾ ਨਾਮ
ਪੰਜਾਬ (ਅਬੋਹਰ): ਭਾਸ਼ਾ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀਂ ਰਾਜ ਪੱਧਰੀ ਕੁਇਜ ਮੁਕਾਬਲੇ ਆਈ.ਕੇ ਗੁਜਰਾਲ ਯੂਨੀਵਰਸਿਟੀ ਕਪੂਰਥਲਾ ਵਿਖੇ ਆਯੋਜਿਤ ਕੀਤੇ ਗਏ। ਜਿਸ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਸ਼ਮੇਸ਼ ਗਰਲਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੰਡ ਬਾਦਲ ਦੀ ਵਿਦਿਆਰਥਣ ਨੇ ਵੀ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਸੁਖਮਨ ਕੌਰ ਪੁੱਤਰੀ ਤਰਸੇਮ ਸਿੰਘ (ਸਾਬਕਾ ਸੈਨਿਕ) ਨੇ ਵਰਗ-ਅ
ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਪਿੰਡ ਲੰਬੀ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜੇਤੂ ਬੱਚਿਆਂ ਨੂੰ ਆਈ.ਕੇ ਗੁਜਰਾਲ ਯੂਨੀਵਰਸਿਟੀ ਕਪੂਰਥਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿੱਚ ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਸੀਚੇਵਾਲ ਜੀ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਸੁਖਮਨ ਦੇ ਪਿੰਡ ਲੰਬੀ ਪੁੱਜਣ ਤੇ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਪਤਵੰਤਿਆਂ ਵੱਲੋਂ ਵਧਾਈ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਗਈ।
Author: Abohar Live