Abohar NewsPunjab News

ਝਗੜਾ ਰਹਿਤ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਅਬੋਹਰ ਲਾਈਵ: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 07 ਦਸੰਬਰ, 14 ਦਸੰਬਰ, 21 ਦਸੰਬਰ ਅਤੇ 28 ਦਸੰਬਰ 2024 ਨੂੰ ਤਹਿਸੀਲ ਕੰਪਲੈਕਸ ਫਾਜਿਲਕਾ, ਅਬੋਹਰ, ਜਲਾਲਾਬਾਦ, ਅਰਨੀਵਾਲਾ ਸ਼ੇਖਸੁਭਾਨ, ਸੀਤੋਗੁੰਨੋ ਅਤੇ ਖੂਈਆ ਸਰਵਰ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ ਸਵੇਰੇ 09:00 ਵਜੇ ਤੋਂ ਸ਼ਾਮ 04:00 ਤੱਕ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਸੰਬੰਧਿਤਾਂ ਨੂੰ ਹਦਾਇਤ ਕੀਤੀ ਕਿ ਮਿਤੀ 31 ਦਸੰਬਰ 2024 ਤੋਂ ਪਹਿਲਾਂ ਆਪੋ-ਆਪਣੀ ਤਹਿਸੀਲ ਅਤੇ ਸਬ-ਤਹਿਸੀਲ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਮਾਮਲੇ ਜੋ ਲੰਬੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਮਾਮਲਿਆਂ ਨੂੰ ਇਨ੍ਹਾਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਨਿਬੇੜਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜੋ 45 ਦਿਨ ਦੀ ਸਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਬਕਾਇਆ ਪਾਇਆ ਜਾਂਦਾ ਹੈ ਤਾਂ ਸੰਬੰਧਿਤ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਬਣਨ।

Author: Abohar Live

Related Articles

Leave a Reply

Your email address will not be published. Required fields are marked *

Back to top button