Abohar NewsPunjab News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਰੱਥੜੀਆਂ ਵਿੱਚ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸਲਾਨਾ ਸਮਾਰੋਹ

ਪੰਜਾਬ: ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਰੱਥੜੀਆਂ ਵਿੱਚ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸਕੂਲ ਵਿੱਚ ਸਲਾਨਾ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸ਼੍ਰੀ ਜਸਪਾਲ ਮੋਗਾ ਜ਼ਿਲ੍ਹਾ ਸਿੱਖਿਆ ਅਫ਼ਸਰ (DEO), ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਦੇ ਪ੍ਰਿੰਸੀਪਲ ਅਸ਼ਵਨੀ ਕੁਮਾਰ, ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਐੱਸ.ਡੀ ਸਕੂਲ ਮਲੋਟ ਦੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਅਤੇ ਸਕੂਲ ਪ੍ਰਿੰਸੀਪਲ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਕੀਤਾ ਗਿਆ। ਇਸ ਸੱਭਿਆਚਾਰ ਅਤੇ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਵੈਲਕਮ ਸੌਂਗ ਨਾਲ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਨਾਚ ਅਤੇ ਸਕਿੱਟ ਜਿਵੇਂ ਕਿ ਰਾਜਸਥਾਨੀ ਨਾਚ, ਛੋਟੇ-ਛੋਟੇ ਬੱਚਿਆਂ ਨੇ ਅਨੇਕਤਾ ਵਿੱਚ ਏਕਤਾ ਵਿਸ਼ੇ ਤੇ ਪੇਸ਼ਕਾਰੀ, ਗਰੀਬੀ ਦੇ ਸ਼ਰਾਪ ਨੂੰ ਦਰਸਾਉਂਦੀ ਹੋਈ ਕੋਰੀਓਗ੍ਰਾਫਰੀ, ‘ਵਿੱਦਿਆ ਬਾਂਝ ਨਾ ਚਾਨਣ ਹੋਇ’ ਵਿੱਦਿਆ ਦੇ ਮਹੱਤਵ ਨੂੰ ਦਰਸਾਉਂਦਾ ਨਾਟਕ ਨੇ ਸਮਾਂ ਬੰਨ ਦਿੱਤਾ। ਪ੍ਰੋਗਰਾਮ ਦੇ ਆਖਰ ਵਿੱਚ ਲੜਕੀਆਂ ਦੁਆਰਾ ਪੇਸ਼ ਕੀਤੇ ਗਿੱਧੇ ਨੇ ਦਰਸ਼ਕਾਂ ਨੂੰ ਝੂਮਣ ਤੇ ਮਜਬੂਰ ਕਰ ਦਿੱਤਾ। ਇਸ ਦੌਰਾਨ ਉੱਥੇ ਮੌਜੂਦ ਮਾਪਿਆਂ ਨੇ ਤਾੜੀਆਂ ਵਜਾ ਕੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਮਾਪਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਮੁੱਖ ਮਹਿਮਾਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ, ਕਮੇਟੀ ਪ੍ਰਧਾਨ, ਕਮੇਟੀ ਮੈਨੇਜਰ ਅਤੇ ਮੇਨ ਬਰਾਂਚ ਦੇ ਪ੍ਰਿੰਸੀਪਲ ਵੱਲੋਂ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਐਵਾਰਡ ਦੇ ਕੇ ਸਨਮਾਨਿਤ ਕੀਤਾ। ਸਮਾਰੋਹ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਬਾਹਰੋਂ ਆਏ ਪਤਵੰਤਿਆਂ, ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Author: Malout Live

Related Articles

Leave a Reply

Your email address will not be published. Required fields are marked *

Back to top button