Abohar NewsJobs & CareerPunjab News
ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤਾ ‘ਡਰਾਈ ਡੇ’ ਘੋਸ਼ਿਤ

ਅਬੋਹਰ ਲਾਈਵ: ਜ਼ਿਲ੍ਹਾ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਵਿਖੇ ਵੋਟਾਂ ਪੈਣ ਲਈ ਮਿਤੀ 21/12/2024 ਦਿਨ ਸ਼ਨੀਵਾਰ ਨੂੰ ਮਿਊਂਸੀਪਲ ਬਾਡੀਜ਼ ਦੇ ਮਾਲ ਅਧਿਕਾਰ ਖੇਤਰ ਵਿੱਚ ‘ਡਰਾਈ ਡੇ’ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਇਸ ਦਿਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਹੋਵੇਗੀ। ਇਹ ਹੁਕਮ ਹੋਟਲਾਂ/ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ’ਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author: Abohar Live