Abohar NewsPunjab News
ਪੰਜਾਬ ਵਿੱਚ ਵੀ ਹੋ ਸਕਦੀ ਹੈ ਬਾਰਿਸ਼, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
ਅਬੋਹਰ: ਮੌਸਮ ਵਿਭਾਗ ਦੇ ਮੁਤਾਬਿਕ ਸੂਬੇ ‘ਚ ਜਲਦੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਿਕ ਕੱਲ੍ਹ 8 ਦਸੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਦਰਅਸਲ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜੋ ਕਿ ਅੱਜ 7 ਦਸੰਬਰ ਨੂੰ ਐਕਟੀਵੇਟ ਹੋ ਜਾਵੇਗਾ ਅਤੇ ਕੱਲ੍ਹ 8 ਤਾਰੀਖ਼ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪੰਜਾਬ ‘ਚ ਲਗਾਤਾਰ ਸੁੱਕੀ ਠੰਡ ਪੈ ਰਹੀ ਹੈ ਅਤੇ ਲੋਕਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਾੜੀ ਇਲਾਕਿਆਂ ‘ਚ 8 ਤੋਂ 10 ਦਸੰਬਰ ਤੱਕ ਬਰਫ਼ਬਾਰੀ ਅਤੇ ਮੀਂਹ ਪੈਣ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਆਵੇਗਾ। ਇਸ ਦੌਰਾਨ ਪਹਾੜਾਂ ‘ਚ ਬਰਫ਼ਬਾਰੀ ਕਾਰਨ ਸੀਤ ਲਹਿਰ ਮੈਦਾਨੀ ਇਲਾਕਿਆਂ ਤੱਕ ਪਹੁੰਚੇਗੀ। ਇਸ ਕਾਰਨ 10 ਦਸੰਬਰ ਤੋਂ ਬਾਅਦ ਮੈਦਾਨਾਂ ‘ਚ ਤਾਪਮਾਨ ‘ਚ ਗਿਰਾਵਟ ਕਾਰਨ ਠੰਡ ਨਾਲ ਕੋਹਰਾ ਵੀ ਵਧੇਗਾ।
Author: Abohar Live