Abohar NewsPunjab News
ਗਿੱਦੜਬਾਹਾ ਜਿਮਨੀ ਚੋਣਾਂ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਤੇ ਆਮ ਲੋਕਾਂ ਨੇ ਪੁਲਿਸ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ
ਪੰਜਾਬ (ਅਬੋਹਰ): ਗਿੱਦੜਬਾਹਾ ਜਿਮਨੀ ਚੋਣਾਂ ਪੂਰੀ ਸੁਰੱਖਿਆ ਪ੍ਰਬੰਧਾਂ ਦੇ ਨਾਲ ਵਧੀਆ ਵੋਟਿੰਗ ਹੋਣ ਉਪਰੰਤ ਅੱਜ ਕਾਊਂਟਿੰਗ ਕੀਤੀ ਗਈ, ਜਿਸ ਵਿੱਚ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ, ਇਹ ਜਿਮਨੀ ਚੋਣਾਂ ਗਿੱਦੜਬਾਹਾ ਬਿਨ੍ਹਾਂ ਕਿਸੇ ਲੜਾਈ ਝਗੜੇ ਤੋਂ ਬਹੁਤ ਹੀ ਸ਼ਾਂਤੀਪੂਰਵਕ ਨੇਪੜੇ ਚੜੇ,
ਜਿਸ ਦੇ ਚੱਲਦਿਆਂ ਅੱਜ ਲੋਕਾਂ ਵੱਲੋਂ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਅਤੇ ਪੂਰੀ ਪੁਲਿਸ ਫੋਰਸ ਦਾ ਧੰਨਵਾਦ ਕੀਤਾ ਅਤੇ ਉਹਨਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਆਮ ਲੋਕਾਂ ਨੇ ਦੱਸਿਆ ਕਿ ਇਹ ਇਲੈਕਸ਼ਨ ਪੂਰੀ ਸੁਰੱਖਿਆ ਪ੍ਰਬੰਧਾਂ ਵਿੱਚ ਸ਼ਾਂਤੀ ਪੂਰਵਕ ਹੋਣ ਦੇ ਨਾਲ ਅਸੀਂ ਸਮੂਹ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਾਂ।